![]() |
![]() |
![]() |
![]() |
Page 1379 ਧੁਖਿ ਧੁਖਿ ਉਠਨਿ ਪਾਸ ॥ ਧਿਗੁ ਤਿਨ੍ਹ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥ ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥ ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥ ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤਂੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥ ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥ ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥ ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥ ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥ ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥ ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥ |