Page 1382

ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥ ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨ੍ਹ੍ਹਾ ਨੈਣ ਨਂ‍ੀਦ੍ਰਾਵਲੇ ਤਿੰਨ੍ਹ੍ਹਾ ਮਿਲਣੁ ਕੁਆਉ ॥੮੦॥ ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥ ਮਹਲਾ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨ੍ਹ੍ਹਾ ਅੰਚ ਨ ਲਾਗ ॥੮੨॥ ਮਹਲਾ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨ੍ਹ੍ਹਾ ਪਿਆਰੇ ਨੇਹ ॥੮੩॥ ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥ ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥ ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥ ਫਰੀਦਾ ਗਲਂ‍ੀ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨ੍ਹ੍ਹਾ ਮਾ ਪਿਰੀ ॥੮੭॥ ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥ ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨ੍ਹ੍ਹਿ ॥ ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥ ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥ ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥ ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥ ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥ ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ