Page 1383

ਤਲਿ ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥ ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥ ਫਰੀਦਾ ਦਰੀਆਵੈ ਕੰਨ੍ਹ੍ਹੈ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥ ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹ੍ਹਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨ੍ਹ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨ੍ਹ੍ਹਿ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥ ਫਰੀਦਾ ਹਉ ਬਲਿਹਾਰੀ ਤਿਨ੍ਹ੍ਹ ਪੰਖੀਆ ਜੰਗਲਿ ਜਿੰਨ੍ਹ੍ਹਾ ਵਾਸੁ ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥ ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥ ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ ਜਿਨ੍ਹ੍ਹੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥ ਮਃ ੩ ॥ ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥ ਮਃ ੫ ॥ ਫਰੀਦਾ ਗਰਬੁ ਜਿਨ੍ਹ੍ਹਾ ਵਡਿਆਈਆ ਧਨਿ ਜੋਬਨਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥ ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥ ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥੧੦੬॥ ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥ ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥੧੦੭॥ ਮਃ ੫ ॥ ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥ ਮਃ ੫ ॥ ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥ ਮਃ ੫ ॥ ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥ ਮਃ ੫ ॥ ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥