![]() |
![]() |
![]() |
![]() |
Page 1385 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ॥ ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬ੍ਯ੍ਯਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖ੍ਯ੍ਯਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥ ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥ ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ |