![]() |
![]() |
![]() |
![]() |
Page 1386 ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥ ਸਰਬ ਗੁਣ ਨਿਧਾਨੰ ਕੀਮਤਿ ਨ ਗ੍ਯ੍ਯਾਨੰ ਧ੍ਯ੍ਯਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥ ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤਿਨ੍ਹ੍ਹ ਸਭ ਕੁਲ ਕੀਓ ਉਧਾਰੁ ॥੬॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜ੍ਯ੍ਯਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ ਕਵਨੁ ਜੋਗੁ ਕਉਨੁ ਗ੍ਯ੍ਯਾਨੁ ਧ੍ਯ੍ਯਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ ਪ੍ਰਭ ਦਾਤਉ ਦਾਤਾਰ ਪਰ੍ਯ੍ਯਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ |