![]() |
![]() |
![]() |
![]() |
Page 1393 ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥ ਸਿਮਰਹਿ ਸੋਈ ਨਾਮੁ ਜਖ੍ਯ੍ਯ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖ੍ਯ੍ਯਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥ ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥ ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥ ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲ੍ਯ੍ਯ ਜੋੜਿ ਕਰ ਧ੍ਯ੍ਯਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥ ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥ ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥ ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ |