Page 1394

ਨਿਵਾਸੁ ॥ ਸਕਯਥੁ ਜਨਮੁ ਕਲ੍ਯ੍ਯੁਚਰੈ ਗੁਰੁ ਪਰਸ੍ਯ੍ਯਿਉ ਅਮਰ ਪ੍ਰਗਾਸੁ ॥੮॥ ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ੍ਯ ਜੋੜਿ ਕਰ ਧ੍ਯ੍ਯਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥ ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥ ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥ ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥ ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲ੍ਯ੍ਯ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥ ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ