![]() |
![]() |
![]() |
![]() |
Page 1404 ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥ ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧ੍ਯ੍ਯਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥ ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥ ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ ਭਲੇ ਉਨ੍ਹ੍ਹ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨ੍ਹ੍ਹ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥ ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥ ਜਾ ਕਉ ਮੁਨਿ ਧ੍ਯ੍ਯਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥ ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦ੍ਯ੍ਯਮਾਨ ਗੁਰਿ ਆਪਿ ਥਪ੍ਯ੍ਯਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ |