Page 1405

॥੬॥ ਤਾਰ੍ਯ੍ਯਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥ ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧ੍ਯ੍ਯਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥ ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗ੍ਯ੍ਯਾਨਿ ਰਸਿ ਰਸ੍ਯ੍ਯਉ ਹੀਅਉ ॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧ੍ਯ੍ਯਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥ ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥ ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨ੍ਹ੍ਹ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲ੍ਯ੍ਯ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥ ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲ੍ਯ੍ਯ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥ ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ