Page 1412

ਕਿਆ ਫੇੜਿਆ ਅੰਦਰਿ ਪਿਰੀ ਸਮ੍ਹ੍ਹਾਲਿ ॥੧੮॥ ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨ੍ਹ੍ਹਾ ਗੁਰਮੁਖਿ ਪਰਗਟੁ ਹੋਇ ॥੧੯॥ ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥ ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥ ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥ ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥ ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥ ਮਹਲਾ ੧ ॥ ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੁੜਿੲ‍ਂ‍ੀ ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥ ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥ ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥ ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨ੍ਹ੍ਹੇ ਪਵਣਾ ਖਾਤੀ ਟੋਵੈ ॥੩੨॥ ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥