![]() |
![]() |
![]() |
![]() |
Page 1425 ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਤੇ ਸੇਈ ਜਿ ਮੁਖੁ ਨ ਮੋੜੰਨ੍ਹ੍ਹਿ ਜਿਨ੍ਹ੍ਹੀ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨ੍ਹ੍ਹਾ ਕਾਰਿ ਨ ਆਈ ॥੧॥ ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥ ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥ ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥ ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥ ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥ ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥ ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥ ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥ ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥ ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥ ਸੁਤੜੇ ਸੁਖੀ ਸਵੰਨ੍ਹ੍ਹਿ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨ੍ਹ੍ਹਿ ॥੧੨॥ ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨ੍ਹ੍ਹਿ ਜਿ ਰਸਨਾ ਨਾਮੁ ਉਚਾਰਣੇ ॥੧੩॥ ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ ਪਤਿਤ ਉਧਾਰਣ |